ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 1.2.2012, ਬੁੱਧਵਾਰ , ੧੯ ਮਾਘ (ਸੰਮਤ ੫੪੩ ਨਾਨਕਸ਼ਾਹੀ)
ਬਿਹਾਗੜਾ ਮਹਲਾ ੫ ਛੰਤ ॥
ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥
ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥
ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥
ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬ ਮੈ ਨਿਰੰਜਨਾ ॥
(ਅੰਗ ੫੪੭)
ਪੰਜਾਬੀ ਵਿਚ ਵਿਆਖਿਆ :-
ਹੇ ਮੇਰੇ ਮਾਲਕ! ਮੇਰੀ ਬੇਨਤੀ ਸੁਣ। (ਅਸੀ ਜੀਵ) ਕ੍ਰੋੜਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ। ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਕਿਰਪਾ ਕਰਨ ਵਾਲੇ! ਹੇ ਮੋਹਨ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਨਿਰਲੇਪ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..
Categories:
Harmandir Sahib,
Mukhwak