ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 21.1.2012, ਸ਼ਨੀਵਾਰ , ੮ ਮਾਘ (ਸੰਮਤ ੫੪੩ ਨਾਨਕਸ਼ਾਹੀ)
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥
ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥
ਛੰਤੁ ॥
ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥
ਕੇਤੇ ਗਨਉ ਅਸੰਖ ਅਵਗਣ ਮੇਰਿਆ ॥
(ਅੰਗ ੭੦੪)
ਪੰਜਾਬੀ ਵਿਚ ਵਿਆਖਿਆ :-
ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
Categories:
Harmandir Sahib,
Mukhwak