ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 23.1.2012, ਸੌਮਵਾਰ , ੧੦ ਮਾਘ (ਸੰਮਤ ੫੪੩ ਨਾਨਕਸ਼ਾਹੀ)
ਸਲੋਕੁ ਮਃ ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥
ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥
ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥
ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
(ਅੰਗ ੬੪੫)
ਪੰਜਾਬੀ ਵਿਚ ਵਿਆਖਿਆ :-
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ.
Categories:
Harmandir Sahib,
Mukhwak