ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ
ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਖੇਚਲ ਕਰਨੀ ਜੀ
ਅੱਜ ਦਾ ਮੁੱਖਵਾਕ 28.1.2012, ਸ਼ਨੀਵਾਰ , ੧੫ ਮਾਘ (ਸੰਮਤ ੫੪੩ ਨਾਨਕਸ਼ਾਹੀ)
ਸਲੋਕ ॥
ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥
ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥
ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥
ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥
(ਅੰਗ ੭੦੮)
ਪੰਜਾਬੀ ਵਿਚ ਵਿਆਖਿਆ :-
ਹੇ ਨਾਨਕ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ।੨।
ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ।੨।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ
Categories:
Harmandir Sahib,
Mukhwak