ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ

ਸਲੋਕੁ ਮਃ ੩ ॥

ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥
ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥
ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥
(ਅੰਗ ੬੪੮)

ਪੰਜਾਬੀ ਵਿਚ ਵਿਆਖਿਆ :-

ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ।॥੧॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ..

Categories:

Leave a Reply