ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ

ਗੁਰਬਾਣੀ-ਸਤਿਕਾਰ ਨੂੰ ਮੁੱਖ ਰੱਖਦੇ ਹੋਏ ਸਿਰ ਢੱਕ ਕੇ ਪੜ੍ਹਨ ਦੀ ਅਤੇ ਬਾਣੀ ਉਤੇ ਅਮਲ ਕਰਨ ਦੀ ਖੇਚਲ ਕਰਨੀ ਜੀ 

ਅੱਜ ਦਾ ਮੁੱਖਵਾਕ 19.1.2012, ਵੀਰਵਾਰ , ੬ ਮਾਘ (ਸੰਮਤ ੫੪੩ ਨਾਨਕਸ਼ਾਹੀ)

ਜੈਤਸਰੀ ਮਹਲਾ ੫ ॥ 

ਆਏ ਅਨਿਕ ਜਨਮ ਭ੍ਰਮਿ ਸਰਣੀ ॥ 
ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ 
ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ 
ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥
(ਅੰਗ ੭੦੨)

ਪੰਜਾਬੀ ਵਿਚ ਵਿਆਖਿਆ :-

ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ। ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤਰੀ ਜਾ ਸਕੇ।੧।
ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ। ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ।੧। ਰਹਾਉ।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ ਜੀ.

Categories: ,

Leave a Reply